Lok Sabha Chunav 2024Uncategorizedअन्य खबरेताज़ा ख़बरेंपंजाब

ਡੇਂਗੂ ਅਤੇ ਮਲੇਰੀਏ ਵਿਰੋਧੀ ਗਤੀਵਿਧੀਆਂ ਤੇਜ਼ ਕੀਤੀਆਂ ਜਾਣ: ਡਾ ਕਵਿਤਾ ਸਿੰਘ

ਮਲੇਰੀਏ ਅਤੇ ਡੇਂਗੂ ਦੇ ਸ਼ੀਜਨ ਦੇ ਅਗੇਤੇ ਪ੍ਰਬੰਧਾਂ ਨੂੰ ਦੇਖਦਿਆਂ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਹੋਈ ਮੀਟਿੰਗ

ਮਲੇਰੀਏ ਅਤੇ ਡੇਂਗੂ ਦੇ ਸ਼ੀਜਨ ਦੇ ਅਗੇਤੇ ਪ੍ਰਬੰਧਾਂ ਨੂੰ ਦੇਖਦਿਆਂ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਹੋਈ ਮੀਟਿੰਗ

ਡੇਂਗੂ ਅਤੇ ਮਲੇਰੀਏ ਵਿਰੋਧੀ ਗਤੀਵਿਧੀਆਂ ਤੇਜ਼ ਕੀਤੀਆਂ ਜਾਣ: ਡਾ ਕਵਿਤਾ ਸਿੰਘ

ਡੇਂਗੂ ਅਤੇ ਮਲੇਰੀਆ ਦੇ ਸੀਜ਼ਨ ਲਈ ਅਗੇਤੇ ਪ਼੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਖੇ ਡਾ. ਕਵਿਤਾ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਐਪੀਡਮੈਲੋਜਿਸਟ ਡਾ ਸੁਨੀਤਾ ਕੰਬੋਜ਼, ਦਿਵੇਸ਼ ਕੁਮਾਰ ਬੀਈਈ, ਵਿਜੇ ਕੁਮਾਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਰਵਿੰਦਰ ਸ਼ਰਮਾ, ਸੁਖਜਿੰਦਰ ਸਿੰਘ, ਟਹਿਲ ਸਿੰਘ, ਸੁਮਨ ਕੁਮਾਰ, ਰਾਜ ਕੁਮਾਰ ਅਤੇ ਕੰਵਲਜੀਤ ਬਰਾੜ ਹਾਜ਼ਰ ਸਨ।

ਡਾ. ਕਵਿਤਾ ਸਿੰਘ ਨੇ ਸਮੂਹ ਹਾਜ਼ਰੀਨ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਦੇ ਸ਼ੀਜ਼ਨ ਨੂੰ ਦੇਖਦੇ ਹੋਏ ਗਤੀਵਿਧੀਆਂ ਤੇਜ਼ ਕੀਤੀਆਂ ਜਾਣ ਅਤੇ ਹਰ ਸ਼ੱਕੀ ਮਰੀਜ਼ ਦਾ ਖੂਨ ਟੈਸਟ ਕੀਤਾ ਜਾਵੇ। ਮਰੀਜ਼ ਦਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਮੋਬਾਇਲ ਨੰਬਰ ਲਿਖਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਡੇਂਗੂ, ਮਲੇਰੀਏ ਅਤੇ ਤੰਬਾਕੂ ਐਕਟ ਸਬੰਧੀ ਜਨਤਕ ਥਾਵਾਂ, ਸਿਹਤ ਸੰਸਥਾਵਾਂ ਅਤੇ ਸਕੂਲਾਂ ਵਿੱਚ ਬੱਚਿਆਂ ਅਤੇ ਅਧਿਆਪਿਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਕੋਟਪਾ ਐਕਟ—2003, ਵਾਟਰ ਸੈਂਪਲਿੰਗ, ਆਈ.ਡੀ.ਐਸ.ਪੀ. ਰਿਪੋਰਟਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਗਰਮੀ ਸੀਜ਼ਨ ਜਾਂ ਬਾਰਸ਼ਾਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੇ ਨਾਲ ਸ਼ੁੱਕਰਵਾਰ ਨੂੰ ਲੋਕਾਂ ਨੂੰ ਡਰਾਈ ਡੇ ਬਾਰੇ ਜਾਗਰੂਕ ਕੀਤਾ ਜਾਵੇ।

Show More
Back to top button
error: Content is protected !!