ਅਬੋਹਰ 29 ਜੁਨ (ਰਿਪੋਰਟਰ ਗਿਆਨ ਸਾਹਨੀ)ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਜਿਸ ਕਿਸਾਨ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਹ 30 ਜੂਨ ਤੱਕ ਅਪਣੀ ਰਜਿਸਟੇਸ਼ਨ Agrimachinerypb.Com ਪੋਰਟਲ ਤੇ ਕਰ ਲੈਣ। ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਦਫਤਰ ਮੁੱਖ ਖੇਤੀਬਾੜੀ ਫਾਜਿਲਕਾ, ਬਲਾਕ ਖੇਤੀਬਾੜੀ ਅਫਸਰ ਫਾਜਿਲਕਾ, ਜਲਾਲਾਬਾਦ, ਅਬੋਹਰ, ਖੂਈਆ ਸਰਵਰ ਜਾਂ ਆਪਣੇ ਪਿੰਡ ਦੇ ਸਬੰਧਤ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪੰਜਾਬ ਸਰਕਾਰ ਦੀ ਇੱਕ ਅਹਿਮ ਸਕੀਮ ਹੈ। ਜਿਸ ਦਾ ਸਿੱਤੀ ਵਿਦਿਆਈ ਕਰਨ ਵਾਲੇ ਜ਼ਿਲ੍ਹੇ ਦੇ ਸਾਰੇ ਕਿਸਾਨ ਲਾਭ ਜ਼ਰੂਰ ਉਠਾਉਣ ਤੇ 30 ਜੂਨ ਤੱਕ ਆਪਣੀ ਰਜਿਸਟਰੇਸ਼ਨ ਹਰ ਹਾਲਤ ਵਿੱਚ ਕਰ ਲੈਣ ਜੋ ਕਿ ਰਜਿਸਟਰੇਸ਼ਨ ਦੀ ਆਖਰੀ ਮਿਤੀ ਹੈ
2,506 1 minute read